Shiv Kumar Batalvi
ਲੋਕਾਂ ਮੇਰੇ ਗੀਤ ਸੁਣ ਲੇਏ, ਮੇਰਾ ਦੁੱਖ ਨਾ ਕਿਸੇ ਜਾਣਇਆ,
ਲੱਖਾਂ ਮੇਰੇ ਸੀਸ ਚੁੰਮ ਗਏ, ਪਰ ਮੁੱਖੜਾ ਨਾ ਕਿਸੇ ਵੀ ਪਛਾਣਿਆ।
02/08/2023
11/05/2023
ਸ਼ਿਵ ਕੁਮਾਰ ਬਟਾਲਵੀ ਦਾ ਬੁੱਤ ਲਗਾਉਣ ਤੇ ਸ਼ਿਵ ਬਟਾਲਵੀ ਦੀ ਧਰਮ ਪਤਨੀ ਅਰੁਣਾ ਬਟਾਲਵੀ ਤੇ ਪੁੱਤਰ ਮਿਹਰਬਾਨ ਵਲੋਂ ਵਿਧਾਇਕ ਸ਼ੈਰੀ ਕਲਸੀ ਤੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦਾ ਧੰਨਵਾਦ ਬਟਾਲਾ ਸ਼ਹਿਰ ਵਿੱਚ ਸ਼ਿਵ ਕੁਮਾਰ ਬਟਾਲਵੀ ਦਾ ਬੁੱਤ ਲਗਾਉਣ ਦੀ ਮੇਰੀ ਦਿਲੀ ਖਵਾਹਿਸ਼ ਪੂਰੀ ਹੋਈ- ਅਰੁਣਾ ਬਟਾਲਵੀ
08/05/2023
ਦਫ਼ਤਰ ਜ਼ਿਲਾ ਲੋਕ ਸੰਪਰਕ ਅਫਸਰ, ਬਟਾਲਾ।
ਸ਼ਿਵ ਕੁਮਾਰ ਬਟਾਲਵੀ ਜੀ 50ਵੀਂ ਬਰਸੀ ਨੂੰ ਸਮਰਪਿਤ ਕਵਿਤਾ ਤੇ ਗੀਤ ਉਚਾਰਨ ਮੁਕਾਬਲੇ
ਕਵਿਤਾ ਉਚਾਰਨ ਮੁਕਾਬਲੇ ਵਿੱਚ ਸਰਬਜੀਤ ਸਿੰਘ, ਗੀਤ ਉਚਾਰਨ ਵਿੱਚ ਮਾਨਵ (ਜੂਨੀਅਰ ਵਰਗ) ਤੇ ਸ੍ਰੀਮਤੀ ਪਰਮਜੀਤ ਕੋਰ (ਸੀਨੀਅਰ ਵਰਗ) ਨੇ ਪਹਿਲਾ ਸਥਾਨ ਹਾਸਲ ਕੀਤਾ
05/05/2023
Tomorrow 6may
03/05/2023
03/05/2023
6 ਮਈ ਨੂੰ ਬਿਰਹਾ ਦੇ ਸੁਲਤਾਨ ਸ਼ਿਵ ਕੁਮਾਰ ਬਟਾਲਵੀ ਦੀ 50ਵੀਂ ਬਰਸੀ ਪੂਰੇ ਸ਼ਰਧਾ ਭਾਵਨਾ ਨਾਲ ਮਨਾਈ ਜਾਵੇਗੀ.
06/04/2023
ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਬਟਾਲਾ।
ਸ਼ਿਵ ਕੁਮਾਰ ਬਟਾਲਵੀ ਆਡੋਟੋਰੀਅਮ ਬਟਾਲਾ ਵਿਖੇ 13 ਅਪ੍ਰੈਲ ਨੂੰ ਵਿਸਾਖੀ ਦੇ ਤਿਉਹਾਰ ਨੂੰ ਸਮਰਪਿਤ ‘ਰੰਗਲਾ ਪੰਜਾਬ’ ਪ੍ਰੋਗਰਾਮ ਕਰਵਾਇਆ ਜਾਵੇਗਾ
ਰੰਗਲਾ ਪ੍ਰੋਗਰਾਮ’ ਥੀਮ ਨੂੰ ਸਮਰਪਿਤ ਵਿਦਿਆਰਥੀਆਂ ਦੇ ਕਰਵਾਏ ਜਾਣਗੇ ਨਾਟਕ ਮੁਕਾਬਲੇ
ਬਟਾਲਾ, 6 ਅਪ੍ਰੈਲ ( ) ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ. ਹਿਮਾਂਸ਼ੂ ਅਗਰਵਾਲ ਦੇ ਦਿਸ਼ਾ-ਨਿਰੇਦਸ਼ਾਂ ਹੇਠ ਅਤੇ ਡਾ. ਸ਼ਾਇਰੀ ਭੰਡਾਰੀ, ਐਸ.ਡੀ.ਐਮ-ਕਮ-ਕਮਿਸ਼ਨਰ ਬਟਾਲਾ ਦੀ ਅਗਵਾਈ ਵਿੱਚ 13 ਅਪ੍ਰੈਲ ਨੂੰ ਸਥਾਨਕ ਸ਼ਿਵ ਕੁਮਾਰ ਬਟਾਲਵੀ ਆਡੋਟੋਰੀਅਮ ਵਿਖੇ ਵਿਸਾਖੀ ਦਿਹਾੜੇ ਨੂੰ ਸਮਰਪਿਤ ‘ਰੰਗਲਾ ਪੰਜਾਬ’ ਪ੍ਰੋਗਰਾਮ ਕਰਵਾਉਣ ਸਬੰਧੀ ਅੱਜ ਲਖਵਿੰਦਰ ਸਿੰਘ ਨਾਇਬ ਤਹਿਸੀਲਦਾਰ ਵਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ ਤੇ ਪ੍ਰੋਗਰਾਮ ਨੂੰ ਸੁਚਾਰੂ ਢੰਗ ਨਾਲ ਨੇਪਰੇ ਚੜ੍ਹਾਉਣ ਦੀ ਹਦਾਇਤ ਕੀਤੀ।
ਉਨਾਂ ਦੱਸਿਆ ਕਿ ‘ਰੰਗਲਾ ਪ੍ਰੋਗਰਾਮ’ 13 ਅਪ੍ਰੈਲ ਨੂੰ ਸ਼ਾਮ 6 ਵਜੇ ਤੋਂ 8 ਵਜੇ ਤੱਕ ਸਥਾਨਕ ਸ਼ਿਵ ਕੁਮਾਰ ਬਟਾਲਵੀ ਆਡੋਟੋਰੀਅਮ ਵਿਖੇ ਕਰਵਾਇਆ ਜਾਵੇਗਾ। ਇਸ ਪ੍ਰੋਗਰਾਮ ਵਿੱਚ ‘ਰੰਗਲੇ ਪੰਜਾਬ’ ਥੀਮ ਨੂੰ ਸਮਰਪਿਤ ਵਿਦਿਆਰਥੀਆਂ ਦੇ ਨਾਟਕ ਮੁਕਾਬਲੇ ਕਰਵਾਏ ਜਾਣਗੇ। ਉਨਾਂ ਪਾਵਰਕਾਮ, ਪੀ.ਡਬਲਿਊ.ਡੀ, ਵਾਟਰ ਸਪਲਾਈ, ਨਗਰ ਨਿਗਮ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਸਬੰਧਤ ਕਾਰਜ ਕਰਨ ਦੇ ਆਦੇਸ਼ ਦਿੱਤੇ।
ਦੱਸਣਯੋਗ ਹੈ ਕਿ ਡਿਪਟੀ ਕਮਿਸ਼ਨਰ ਦੀ ਅਗਵਾਈ ਹੇਠ ਜ਼ਿਲ੍ਹਾ ਹੈਰੀਟੇਜ ਸੁਸਾਇਟੀ ਅਤੇ ਸ਼ਿਵ ਕੁਮਾਰ ਬਟਾਲਵੀ ਕਲਾ ਤੇ ਸੱਭਿਆਚਾਰਕ ਕੇਂਦਰ ਬਟਾਲਾ ਵਲੋਂ ਜਿਲੇ ਗੁਰਦਾਸਪੁਰ ਦੀ ਅਮੀਰ ਵਿਰਾਸਤ ਨੂੰ ਸੰਭਾਲਣ ਅਤੇ ਹੋਰ ਪ੍ਰਫੁੱਲਤ ਕਰਨ ਦੇ ਮੰਤਵ ਨਾਲ ਲਗਾਤਾਰ ਅਜਿਹੇ ਪ੍ਰੋਗਰਾਮ ਕਰਵਾਏ ਜਾ ਰਹੇ ਹਨ ਤਾਂ ਜੋ ਸਾਡੀ ਨੋਜਵਾਨ ਪੀੜ੍ਹੀ ਆਪਣੇ ਅਮੀਰ ਵਿਰਸੇ ਨਾਲ ਜੁੜੀ ਰਹੇ।
ਇਸ ਮੌਕੇ ਕੁਲਦੀਪ ਸਿੰਘ ਐਕਸੀਅਨ ਪਾਵਰਕਾਮ, ਇੰਜ ਸਚਿਨ ਐਸ.ਡੀ.ਓ, ਪਿ੍ਰੰਸੀਪਲ ਅਨਿਲ ਸ਼ਰਮਾ ਤੇ ਸੁਪਰਡੈਂਟ ਸੁੰਦਰ ਕੁਮਾਰ ਆਦਿ ਮੋਜੂਦ ਸਨ।
--------------ਕੈਪਸ਼ਨ-----------
13 ਅਪ੍ਰੈਲ ਨੂੰ ਸਥਾਨਕ ਸ਼ਿਵ ਕੁਮਾਰ ਬਟਾਲਵੀ ਆਡੋਟੋਰੀਅਮ ਵਿਖੇ ‘ਰੰਗਲਾ ਪੰਜਾਬ’ ਪ੍ਰੋਗਰਾਮ ਕਰਵਾਉਣ ਸਬੰਧੀ ਹੋਈ ਮੀਟਿੰਗ ਦਾ ਦ੍ਰਿਸ਼।
Click here to claim your Sponsored Listing.
Category
Website
Address
Batala
143505