District Public Relations Office Rupnagar

District Public Relations Office Rupnagar

Share

Contact information, map and directions, contact form, opening hours, services, ratings, photos, videos and announcements from District Public Relations Office Rupnagar, Government Organization, Rupnagar.

02/06/2026

[ਲਾਈਵ] ਮੁੱਖ ਮੰਤਰੀ ਭਗਵੰਤ ਸਿੰਘ ਮਾਨ ਚੰਡੀਗੜ੍ਹ ਸਥਿਤ ਆਪਣੀ ਰਿਹਾਇਸ਼ ਵਿਖੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ।

[Live] CM addressing a press conference at CMR, Chandigarh.

Photos from District Public Relations Office Rupnagar's post 01/06/2026

ਨੰਗਲ ਸ਼ਹਿਰ ਦੇ ਸਰਬਪੱਖੀ ਵਿਕਾਸ ਲਈ ਇੱਕ ਨਵੇਂ ਯੁੱਗ ਦੀ ਸ਼ੁਰੂਆਤ ਕਰਦਿਆਂ ਅੱਜ ਸਥਾਨਿਕ ਸਰਕਾਰਾਂ ਵਿਭਾਗ ਦੇ ਮੰਤਰੀ ਵਜੋਂ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਨਗਰ ਕੌਂਸਲ ਨੰਗਲ ਵਿਖੇ ਆਪ ਦੇ ਚੁਣੇ ਨਵੇ ਕੌਂਸਲਰ ਸਾਹਿਬਾਨ ਅਤੇ ਸੰਬੰਧਿਤ ਅਧਿਕਾਰੀਆਂ ਨਾਲ ਪਹਿਲੀ ਵਿਸ਼ੇਸ਼ ਮੀਟਿੰਗ ਕੀਤੀ। ਇਸ ਮੀਟਿੰਗ ਦੌਰਾਨ ਕੈਬਨਿਟ ਮੰਤਰੀ ਵੱਲੋਂ ਸ਼ਹਿਰ ਦੇ ਸਰਵਪੱਖੀ ਵਿਕਾਸ ਲਈ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ ਅਤੇ ਅਹਿਮ ਫੈਸਲੇ ਲਏ ਗਏ।

Photos from District Public Relations Office Rupnagar's post 01/06/2026

ਕੈਬਨਿਟ ਮੰਤਰੀ ਸ. ਹਰਜੋਤ ਸਿੰਘ ਬੈਂਸ ਤੇ ਸ. ਹਰਦੀਪ ਸਿੰਘ ਮੁੰਡੀਆ ਵੱਲੋਂ ਅੱਜ ਪਿੰਡ ਮਾਣਕਪੁਰ ਨੰਗਲ ਵਿਖੇ 43.46 ਕਰੋੜ ਦੀ ਲਾਗਤ ਨਾਲ 67 ਪਿੰਡਾਂ ਨੂੰ ਸ਼ੁੱਧ ਪਾਣੀ ਮੁਹੱਈਆਂ ਕਰਵਾਉਣ ਲਈ ਸਰਫੇਸ ਵਾਟਰ ਸਪਲਾਈ ਸਕੀਮ ਨੂੰ ਲੋਕ ਅਰਪਣ ਕੀਤਾ ਗਿਆ।

Photos from District Public Relations Office Rupnagar's post 01/06/2026

ਬਰਾਈਟ ਮਾਈਂਡਜ਼ ਪੰਜਾਬ 2026 ਤਹਿਤ ਵਿਰਾਸਤ ਏ ਖਾਲਸਾ ਵਿਖੇ ਆਯੋਜਿਤ ਸਮਾਰੋਹ ਦੌਰਾਨ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਵਿਦਿਆਰਥੀਆਂ ਅਤੇ ਅਧਿਆਪਕਾਂ ਨਾਲ ਸਿੱਧਾ ਸੰਵਾਦ ਕੀਤਾ। ਇਸ ਮੌਕੇ ਉੱਜਵਲ ਪ੍ਰਤਿਭਾਵਾਂ ਦਾ ਸਨਮਾਨ ਕਰਦਿਆਂ ਸਿੱਖਿਆ ਦੇ ਖੇਤਰ ਵਿੱਚ ਹੋ ਰਹੇ ਸੁਧਾਰਾਂ ‘ਤੇ ਵੀ ਵਿਸਥਾਰ ਨਾਲ ਚਰਚਾ ਕੀਤੀ ਗਈ।

Photos from District Public Relations Office Rupnagar's post 01/06/2026

“ਖੇਤ ਬਚਾਓ ਮੁਹਿੰਮ” ਤਹਿਤ ਕੇ.ਵੀ.ਕੇ. ਰੋਪੜ ਵੱਲੋਂ ਅੱਜ ਪਿੰਡ ਅਸਰਪੁਰ, ਬਾਮਾ ਕੁਲੀਆਂ ਅਤੇ ਸੁਰਤਾਪੁਰ ਵਿਖੇ ਝੋਨੇ ਦੀਆਂ ਨਰਸਰੀਆਂ ਅਤੇ ਹੋਰ ਫਸਲਾਂ ਦੀ ਨਿਗਰਾਨੀ ਕਰਦੇ ਹੋਏ ਕਿਸਾਨਾਂ ਨੂੰ ਸੰਤੁਲਿਤ ਖਾਦਾਂ ਦੀ ਵਰਤੋਂ, ਫਸਲ ਸੁਰੱਖਿਆ, ਪਾਣੀ ਦੀ ਬਚਤ ਅਤੇ ਪੌਸ਼ਟਿਕ ਬਗੀਚੀ ਸਬੰਧੀ ਵਿਗਿਆਨਕ ਜਾਣਕਾਰੀ ਸਾਂਝੀ ਕੀਤੀ ਗਈ।

01/06/2026

ਰੋਪੜ ਪ੍ਰਸ਼ਾਸਨ ਵੱਲੋਂ ਗੈਰਕਾਨੂੰਨੀ ਮਾਈਨਿੰਗ ਖ਼ਿਲਾਫ਼ ਸਭ ਤੋਂ ਵੱਡੀ ਕਾਰਵਾਈ ਕਰਦਿਆਂ ਇੱਕ ਹੀ ਰਾਤ ਵਿੱਚ 7 ਪੋਕਲੈਨ ਮਸ਼ੀਨਾਂ ਜ਼ਬਤ ਕੀਤੀਆਂ ਗਈਆਂ ਹਨ।

31/05/2026

[ਲਾਈਵ] ਮੁੱਖ ਮੰਤਰੀ ਭਗਵੰਤ ਸਿੰਘ ਮਾਨ ਟੈਗੋਰ ਥਿਏਟਰ ਵਿਖੇ ਪੀਐਸਈਬੀ ਦੇ ਇਮਤਿਹਾਨਾਂ ਵਿੱਚ ਚੋਟੀ ਦਾ ਸਥਾਨ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਨਾਲ ਗੱਲਬਾਤ ਕਰਦੇ ਹੋਏ।
*

[Live] CM interacting with PSEB toppers during an event at Tagore Theatre.

30/05/2026

[ਲਾਈਵ] ਮੁੱਖ ਮੰਤਰੀ ਭਗਵੰਤ ਸਿੰਘ ਮਾਨ ਆਪਣੀ ਰਿਹਾਇਸ਼ ਵਿਖੇ ਕੈਬਨਿਟ ਮੀਟਿੰਗ ਦੇ ਫੈਸਲਿਆਂ ਬਾਬਤ ਮੀਡੀਆ ਨੂੰ ਜਾਣਕਾਰੀ ਦਿੰਦੇ ਹੋਏ।
*

[Live] CM briefing media about Cabinet meeting decisions at CMR.

29/05/2026

[ਲਾਈਵ] ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਮੀਡੀਆ ਨਾਲ ਗੱਲਬਾਤ ਕਰਦੇ ਹੋਏ।

[Live] Chairman Punjab State Scheduled Castes Commission Jasvir Singh Garhi addressing media

Photos from District Public Relations Office Rupnagar's post 28/05/2026

ਚੋਣ ਅਬਜ਼ਰਵਰ ਸ. ਜਗਜੀਤ ਸਿੰਘ ਵੱਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕਮੇਟੀ ਰੂਮ ਵਿਖੇ ਜ਼ਿਲ੍ਹੇ ਦੇ ਸਮੂਹ ਉਪ ਮੰਡਲ ਮੈਜਿਸਟ੍ਰੇਟਾਂ, ਸਮੂਹ ਰਿਟਰਨਿੰਗ/ਸਹਾਇਕ ਰਿਟਰਨਿੰਗ ਅਫ਼ਸਰਾਂ, ਇੰਚਾਰਜ ਚੋਣ ਸ਼ਾਖਾ, ਪੁਲਿਸ ਵਿਭਾਗ ਅਤੇ ਸਮੂਹ ਮਾਈਕਰੋ ਅਬਜ਼ਰਵਰਾਂ ਨਾਲ ਵੋਟਾਂ ਦੀ ਗਿਣਤੀ ਸਬੰਧੀ ਇੱਕ ਮਹੱਤਵਪੂਰਨ ਮੀਟਿੰਗ ਕੀਤੀ ਗਈ ਜਿਸ ਵਿੱਚ ਉਨ੍ਹਾਂ ਕਿਹਾ ਕਿ ਵੋਟਾਂ ਦੀ ਗਿਣਤੀ ਦੌਰਾਨ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਯਕੀਨੀ ਬਣਾਈ ਜਾਵੇ।

Want your organization to be the top-listed Government Service in Rupnagar?
Click here to claim your Sponsored Listing.

Telephone

Address

Rupnagar
140001